NBC, ਪੰਜਾਬੀ ਮੋਹਾਲੀ
ਪੁਲਿਸ ਨੇ ਸਿਆਸੀ ਟਿੱਪਣੀਕਾਰ ਮਾਲਵਿੰਦਰ ਮਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਲੀ ਦੇ ਵਿਰੁੱਧ ਆਈਟੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਗ੍ਰਿਫਤਾਰੀ ਸਿਆਸੀ ਮਾਹੌਲ ਵਿੱਚ ਕਾਫ਼ੀ ਗਰਮ ਸਮਾ ਬਣੀ ਹੋਈ ਹੈ। ਮਾਲੀ, ਜਿਨ੍ਹਾਂ ਨੇ ਪਹਿਲਾਂ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਵਜੋਂ ਵੀ ਕੰਮ ਕੀਤਾ ਹੈ, ਉਨ੍ਹਾਂ ਦੇ ਗ੍ਰਿਫਤਾਰੀ ਨੇ ਸਿਆਸਤ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਇਸ ਮਾਮਲੇ ‘ਤੇ ਕਾਂਗਰਸੀ ਐਮਪੀ ਡਾ. ਧਰਮਵੀਰ ਗਾਂਧੀ ਨੇ ਵੀ ਮਾਲੀ ਦੀ ਫ਼ੌਰੀ ਰਿਹਾਈ ਦੀ ਮੰਗ ਕੀਤੀ ਹੈ।