ਹੁਣ ਗੈਸਟ ਫੈਕਲਟੀਜ਼ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਖੋਲਿਆ ਮੋਰਚਾ

 

ਰੋਹਿਤ ਗੁਪਤਾ, ਗੁਰਦਾਸਪੁਰ

ਕਾਂਗਰਸ ਸਰਕਾਰ ਵਲੋਂ ਚੋਣਾਂ ਦੇ ਨੇੜੇ ਜਲਦਬਾਜ਼ੀ ਵਿੱਚ 2021 ਵਿੱਚ 1158 ਕਾਲਜ ਪ੍ਰੋਫੈਸਰਾਂ ਦੀ ਭਰਤੀ ਕੀਤੀ ਗਈ ਸੀ, ਜਿਸ ਨੂੰ ਕੁਝੇਕ ਖਾਮੀਆਂ ਦੇ ਚਲਦੇ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਪਰ ਮੌਜੂਦਾ ਸਰਕਾਰ ਵੱਲੋਂ ਮੁੜ ਤੋਂ ਇਸ ਭਰਤੀ ਨੂੰ ਸ਼ਹਿ ਦਿੱਤੀ ਗਈ ਅਤੇ ਇਹਨਾਂ ਪ੍ਰੋਫੈਸਰਾਂ ਦੀ ਜੋਇਨਿੰਗ ਕਰਵਾਈ ਜਾ ਰਹੀ ਹੈ।

ਦੂਜੇ ਪਾਸੇ 2002 ਤੋਂ ਟੈਂਪਰੇਰੀ ਬੇਸ ਤੇ ਕਾਲਜ ਵਿਦਿਆਰਥੀਆਂ ਨੂੰ ਪੜਾਉਣ ਲਈ ਰੱਖੇ ਗਏ ਗੈਸਟ ਫੈਕਲਟੀਜ਼ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਇਹਨਾਂ ਗੈਸਟ ਫਕਲਟੀ ਅਧਿਆਪਕਾਂ ਦਾ ਕਹਿਣਾ ਹੈ ਕਿ ਉਹਨਾਂ ਵਿੱਚੋਂ ਕਈਆਂ ਦੀ ਉਮਰ ਵੀ ਇੰਨੀ ਹੋ ਚੁੱਕੀ ਹੈ ਕਿ ਉਹ ਹੋਰ ਕਿਸੇ ਨੌਕਰੀ ਲਈ ਅਪਲਾਈ ਕਰਨ ਦੇ ਯੋਗ ਵੀ ਨਹੀਂ ਹਨ।

ਉਹਨਾਂ ਕਿਹਾ ਕਿ ਉਹਨਾਂ ਨੂੰ ਭਰਤੀ ਕੀਤੇ ਗਏ ਨਵੇਂ ਪ੍ਰੋਫੈਸਰਾਂ ਤੋਂ ਕੋਈ ਇਤਰਾਜ਼ ਨਹੀਂ ਹੈ ਕਿਉਂਕਿ ਕਾਲਜਾਂ ਵਿੱਚ ਪ੍ਰੋਫੈਸਰਾਂ ਦੀ ਜਰੂਰਤ ਹੈ ਪਰ ਗੈਸਟ ਫੈਕਲਟੀਜ ਦੇ ਪਰਿਵਾਰਾਂ ਦਾ ਵੀ ਸਰਕਾਰ ਨੂੰ ਧਿਆਨ ਰੱਖਣਾ ਚਾਹੀਦਾ ਹੈ।

ਸਰਕਾਰ ਗੈਸਟ ਫੈਕਲਟੀ ਅਧਿਆਪਕਾਂ ਨੂੰ ਕੱਢਣ ਵਾਲੇ ਪਾਸੇ ਤੁਰ ਪਈ ਹੈ ਜੋ ਕਿਸੇ ਵੀ ਤਰੀਕੇ ਨਾਲ ਜਾਇਜ਼ ਨਹੀਂ ਹੈ। ਇਸ ਧੱਕੇਸ਼ਾਹੀ ਦੇ ਵਿਰੁੱਧ ਸਰਕਾਰੀ ਕਾਲਜ ਗੁਰਦਾਸਪੁਰ ਦੇ ਗੈਸਟ ਫੈਕਲਟੀਜ ਅਧਿਆਪਕਾ ਵੱਲੋਂ ਸਰਕਾਰ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

 

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top