Swine flu: ਸਵਾਈਨ ਫ਼ਲੂ ਤੋਂ ਕਿੰਝ ਬਚੀਏ?

 

Swine flu : ਬਜੁਰਗਾਂ, ਕੰਮਜੋਰ ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਸਾਹ ਦਮੇ ਦੇ ਮਰੀਜਾਂ ਲਈ ਘਾਤਕ ਸਿੱਧ ਹੋ ਸਕਦੀ ਹੈ ਸਵਾਇਨ ਫਲੂ………….! 

Swine flu: ਸਵਾਈਨ ਫ਼ਲੂ ਤੋਂ ਲੋਕਾਂ ਨੂੰ ਬਚਾਉਣ ਸਬੰਧੀ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਹੋਇਆ, ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਸਵਾਈਨ ਫ਼ਲੂ ਕਿਵੇਂ ਫ਼ੈਲਦੀ?

ਸਵਾਇਨ ਫਲੂ ਇੰਫਲੂਐਂਜਾਂ ਵਾਇਰਸ (ਐਚ1ਐਨ1) ਨਾਲ ਹੁੰਦੀ ਹੈ। ਸਵਾਇਨ ਫਲੂ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਛੂਹਣ ਨਾਲ, ਖੁੱਲੇ੍ਹ ਵਿੱਚ ਥੁੱਕਣ ਨਾਲ ਫੈਲਦੀ ਹੈ।

ਇਹ ਬਜੁਰਗਾਂ, ਕੰਮਜੋਰ ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਸਾਹ ਦਮੇ ਦੇ ਮਰੀਜਾਂ ਨੂੰ ਛੇਤੀ ਹੁੰਦੀ ਹੈ ਅਤੇ ਉਹਨਾਂ ਲਈ ਘਾਤਕ ਸਿੱਧ ਹੋ ਸਕਦੀ ਹੈ, ਕਿਉਂਕਿ ਉਹਨਾਂ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ। ਪਰ ਜੇਕਰ ਬੰਦਾ ਤੰਦਰੁਸਤ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਕਿਉਕਿ ਇਹ ਬਿਮਾਰੀ 10 ਦਿਨਾਂ ਵਿੱਚ ਆਪਣੇ ਆਪ ਠੀਕ ਹੋ ਜਾਂਦੀ ਹੈ।

ਜਿਨ੍ਹਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਦੁਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿੱਚ ਤਕਲੀਫ ਨਜ਼ਰ ਆਵੇ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਦੇ ਮਾਹਿਰ ਡਾਕਟਰ ਤੋਂ ਸਲਾਹ ਲਵੋ।

ਸਵਾਈਨ ਫ਼ਲੂ ਤੋਂ ਕਿਵੇਂ ਕਰੀਏ ਬਚਾਅ?

ਭੀੜ ਵਾਲੀਆਂ ਥਾਵਾਂ ਤੇ ਨਾ ਜਾਇਆ ਜਾਵੇ

ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਪਾਣੀ ਨਾਲ ਚੰਗੀ ਤਰ੍ਹਾਂ ਸਾਫ਼ ਕਰਨੇ ਚਾਹੀਦੇ ਹਨ।

ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ।

ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ।

ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਜ਼ਿਆਦਾ ਮਾਤਰਾ ਵਿੱਚ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ।

ਆਲੇ ਦੁਆਲੇ ਦੀ ਸਫਾਈ ਰੱਖੋ।

 

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top