ਮੈਰੀਟੋਰੀਅਸ ਟੀਚਰਜ਼ 22 ਅਕਤੂਬਰ ਨੂੰ ਗਿੱਦੜਬਾਹਾ ‘ਚ ਪੰਜਾਬ ਸਰਕਾਰ ਖਿਲਾਫ਼ ਕਰਨਗੇ ਭੰਡੀ ਪ੍ਰਚਾਰ

 

ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਇਹ ਕਦਮ ਚੁੱਕਣਾ ਪਿਆ: ਸੀਨੀ. ਮੀਤ ਪ੍ਰਧਾਨ ਡਾ. ਟੀਨਾ

ਸਿੱਖਿਆ ਵਿਭਾਗ ਵਿੱਚ ਮੈਰੀਟੋਰੀਅਸ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ – ਜਨਰਲ ਸਕੱਤਰ ਡਾ. ਅਜੇ ਕੁਮਾਰ

ਜੇਕਰ ਸਰਕਾਰ ਨੇ ਗੱਲ ਨਾ ਸੁਣੀ ਤਾਂ ਤਿੱਖੇ ਐਕਸ਼ਨ ਕਰਾਂਗੇ – ਵਿੱਤ ਸਕੱਤਰ ਸ੍ਰੀ ਰਾਕੇਸ਼ ਕੁਮਾਰ

NBC ਪੰਜਾਬੀ, ਚੰਡੀਗੜ੍ਹ

ਜ਼ਿਮਨੀ ਚੋਣਾਂ ਦੇ ਐਲਾਨ ਹੁੰਦਿਆਂ ਹੀ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ੋਨਲ ਇਕਾਈ ਨੇ 22 ਅਕਤੂਬਰ ਨੂੰ ਗਿੱਦੜਬਾਹਾ ਬਾਅਦ ਦੁਪਹਿਰ ਭੰਡੀ ਪ੍ਰਚਾਰ ਕਰਨ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

ਯੂਨੀਅਨ ਦੇ ਸੀਨੀ. ਮੀਤ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਉਹ ਸਰਕਾਰ ਦੇ ਲਾਰੇ ਲੱਪਿਆਂ ਤੋਂ ਨਿਰੰਤਰ ਅੱਕ ਚੁੱਕੇ ਹਨ, ਚੰਗੇ ਨਤੀਜੇ ਦੇਣ ਦੇ ਬਾਵਜੂਦ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀਂ , ਜਿਸ ਕਰਕੇ ਜ਼ਿਮਨੀ ਚੋਣਾਂ ਵਿੱਚ ਸਰਕਾਰ ਨੂੰ ਸੰਘਰਸ਼ ਜ਼ਰੀਏ ਘੇਰਿਆ ਜਾਵੇਗਾ।

ਇਸ ਸੰਬੰਧੀ ਜ਼ੋਨਲ ਇਕਾਈ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ । ਦੂਸਰੇ ਪਾਸੇ ਜਨਰਲ ਸਕੱਤਰ ਡਾ. ਅਜੇ ਕੁਮਾਰ ਨੇ ਕਿਹਾ ਕਿ ਮੈਰੀਟੋਰੀਅਸ ਟੀਚਰਾਂ ਨੂੰ ਪੰਜਾਬ ਸਰਕਾਰ ਜਲਦ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰੇ ਜੇਕਰ ਸਰਕਾਰ ਨੇ ਗੱਲ ਨਾ ਸੁਣੀਂ ਤਾਂ ਸਿੱਖਿਆ ਮੰਤਰੀ ਦੇ ਇਲਾਕੇ ਵਿੱਚ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਨੂੰ ਤਿੱਖੇ ਐਕਸ਼ਨ ਕਰਨ ਲਈ ਮਜ਼ਬੂਰ ਨਾ ਕਰਨ , ਮੀਟਿੰਗਾਂ ਦੇ-ਦੇ ਕੇ ਮੁੱਕਰਨਾਂ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਹੋਣਾ ਹੈ।

ਚੇਤੇ ਰਹੇ ਕਿ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੇ ਲੰਘੀਂ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਸਰਕਾਰ ਦੀ ਵਾਅਦਾਖਿਲਾਫ਼ੀ ਖਿਲਾਫ਼ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਸਨ ਹੁਣ ਮੁੜ ਤੋਂ ਦੁਬਾਰਾ ਜ਼ਿਮਨੀ ਚੋਣਾਂ ਵਿੱਚ ਸਰਕਾਰ ਦੇ ਭੰਡੀ ਪ੍ਰਚਾਰ ਲਈ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੇ ਕਮਰ-ਕਸੇ ਕਸ ਲਏ ਹਨ।

 

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top