NBC ਪੰਜਾਬੀ, ਚੰਡੀਗੜ੍ਹ:
ਖਾਲਿਸਤਾਨੀ ਅਤੇ ਗੈਂਗਸਟਰ ਸੰਗਠਨਾਂ ਨਾਲ ਜੁੜੇ ਮਾਮਲੇ ‘ਚ ਕੇਂਦਰੀ ਜਾਂਚ ਏਜੰਸੀ NIA ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ‘ਚ ਅੱਜ ਚਾਰ ਥਾਵਾਂ ‘ਤੇ ਸਰਚ ਆਪਰੇਸ਼ਨ ਚੱਲ ਰਿਹਾ ਹੈ।
ਪਿਛਲੇ ਸਾਲ 2023 ਵਿੱਚ, ਐਨਆਈਏ ਹੈੱਡਕੁਆਰਟਰ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ। ਖਾਲਿਸਤਾਨ ਸਮਰਥਕਾਂ ਅਤੇ ਉਨ੍ਹਾਂ ਨਾਲ ਜੁੜੇ ਕਈ ਗੈਂਗਸਟਰਾਂ/ਅੱਤਵਾਦੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਸਮੇਤ ਹੋਰ ਕਈ ਇਲਾਕਿਆਂ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਜਾਂਚ ਏਜੰਸੀ ਦੇ ਸੂਤਰਾਂ ਅਨੁਸਾਰ ਪੰਜਾਬ ਦੇ ਮੋਗਾ ਸਥਿਤ ਬਿਲਾਸਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ।