IMD Weather Forecast Today: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਬਾਰੇ ਅਲਰਟ ਜਾਰੀ!

 

IMD Weather Forecast Today: ਮਾਨਸੂਨ ਦੀ ਬਾਰਸ਼ ਲਗਾਤਾਰ ਤਬਾਹੀ ਬਣ ਰਹੀ ਹੈ, ਕਿਉਂਕਿ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ, ਜਿਸ ਦਾ ਅਸਰ ਦੇਸ਼ ਭਰ ਦੇ ਮੌਸਮ ‘ਤੇ ਪੈ ਰਹਾ ਹੈ।

ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਭਵਿੱਖ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਪੰਜਾਬ, ਚੰਡੀਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਹਰਿਆਣਾ, ਗੁਜਰਾਤ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ, ਅਤੇ ਸਿੱਕਮ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਓਡੀਸ਼ਾ ਅਤੇ ਪੱਛਮੀ ਬੰਗਾਲ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ ਹੈ। ਉੱਤਰਾਖੰਡ, ਛੱਤੀਸਗੜ੍ਹ, ਅਰੁਣਾਚਲ ਪ੍ਰਦੇਸ਼, ਝਾਰਖੰਡ, ਤ੍ਰਿਪੁਰਾ, ਅਤੇ ਮਿਜੋਰਮ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਹੈ।

ਉੱਤਰਾਖੰਡ ਦੇ ਚਮੋਲੀ ‘ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ, ਜਿਸ ਕਾਰਨ ਬਦਰੀਨਾਥ ਹਾਈਵੇਅ ਬੰਦ ਹੋ ਗਿਆ ਹੈ। ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕਈ ਪਿੰਡ ਹੜ੍ਹ ਦੇ ਪਾਣੀ ਵਿੱਚ ਡੁੱਬ ਗਏ ਹਨ, ਜਿਸ ਕਾਰਨ ਰਾਜਸਥਾਨ ‘ਚ ਸਕੂਲ ਬੰਦ ਹਨ।

ਉੱਤਰ ਪ੍ਰਦੇਸ਼ ਵਿੱਚ ਪਿਛਲੇ 48 ਘੰਟਿਆਂ ਵਿੱਚ 35 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਭਰ ਵਿੱਚ ਨਦੀਆਂ, ਡਰੇਨਾਂ ਅਤੇ ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਮੌਸਮ ਸੰਬੰਧੀ ਹਦਾਇਤਾਂ ‘ਤੇ ਧਿਆਨ ਦੇਣ ਦੀ ਅਪੀਲ ਕੀਤੀ ਹੈ।

 

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top