ਹੁਣ ਸਰਕਾਰੀ ਮੁਲਾਜ਼ਮਾਂ ਲਈ ਪੱਕੀ ਪੈਨਸ਼ਨ ਦੀ ਗਰੰਟੀ- PM ਮੋਦੀ ਦਾ ਵੱਡਾ ਦਾਅਵਾ

 

NBC ਪੰਜਾਬੀ, ਨਵੀਂ ਦਿੱਲੀ-

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਪੈਨਸ਼ਨ ਸਕੀਮ ਬਾਰੇ ਬੋਲਦਿਆਂ ਕਿਹਾ ਕਿ, ਕਰਮਚਾਰੀ ਪੱਖੀ ਸਰਕਾਰ ਨਵੀਂ ਪੈਨਸ਼ਨ ਸਕੀਮ ਲੈ ਕੇ ਆਈ ਹੈ। ਇਸ ਵਿੱਚ ਮੁਲਾਜ਼ਮਾਂ ਲਈ ਪੱਕੀ ਪੈਨਸ਼ਨ ਦੀ ਗਰੰਟੀ ਹੈ।

ਇਸ ਨਵੀਂ ਪੈਨਸ਼ਨ ਸਕੀਮ ਦਾ ਵਿਆਪਕ ਪੱਧਰ ‘ਤੇ ਸਵਾਗਤ ਕੀਤਾ ਗਿਆ ਹੈ, ਜਿਸ ‘ਤੇ ਸਰਕਾਰੀ ਕਰਮਚਾਰੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ, ਭਾਜਪਾ ਸਰਕਾਰ ਨੇ ਸਾਬਕਾ ਸੈਨਿਕਾਂ ਲਈ ਵਨ ਰੈਂਕ ਵਨ ਪੈਨਸ਼ਨ ਲਾਗੂ ਕੀਤੀ ਹੈ।

ਦੱਸ ਦਈਏ ਕਿ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੁਰਕਸ਼ੇਤਰ ਅਤੇ ਹੋਰਨਾਂ ਥਾਵਾਂ ਤੇ ਰੈਲੀਆਂ ਕਰ ਰਹੇ ਸਨ, ਜਦੋਂ ਉਨ੍ਹਾਂ ਨੇ ਨਵੀਂ ਪੈਨਸ਼ਨ ਸਕੀਮ ਦੇ ਲਾਭ ਗਿਣਾਏ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top